ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦਾ ਬੀਤੇ ਦਿਨ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਸੀ।ਕੱਲ੍ਹ ਸ਼ਾਮੀ ਲੁਧਿਆਣਾ ਵਿਖੇ ਪਿੰਡ ਥਰੀਕੇ ਉਨ੍ਹਾਂ ਦੇ ਜੱਦੀ ਪਿੰਡ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।ਜਿੱਥੇ ਦੀਪ ਸਿੱਧੂ ਦੇ ਚਾਹੁਣ ਵਾਲੇ, ਪਰਿਵਾਰਕ ਮੈਂਬਰਾਂ , ਸਮਰਥਕਾਂ ਦਾ ਇੱਕ ਹਜ਼ੂਮ ਇਕੱਠਾ ਹੋਇਆ ਸੀ।ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਵਾਲੇ ਹਰ ਵਿਅਕਤੀ ਦੀ ਅੱਖ ਨਮ ਸੀ।
ਦੱਸਣਯੋਗ ਹੈ ਕਿ ਦੀਪ ਸਿੱਧੂ ਦੀ ਉਮਰ ਮਹਿਜ਼ 37 ਸਾਲ ਸੀ।ਦੀਪ ਸਿੱਧੂ ਦਾ ਇਨੀ ਛੋਟੀ ਉਮਰੇ ਦੁਨੀਆ ਤੋਂ ਚਲੇ ਜਾਣਾ ਉਨ੍ਹਾਂ ਦੇ ਪਰਿਵਾਰ ਲਈ ਇੱਕ ਵੱਡਾ ਸਦਮਾ ਹੈ।ਦੱਸ ਦੇਈਏ ਕਿ ਦੀਪ ਸਿੱਧੂ ਦੇ ਸਮਰਥਕਾਂ ਵਲੋਂ ਉਨਾਂ੍ਹ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਜਾ ਰਹੇ ਹਨ।
ਇਸ ਯੋਧੇ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ, ਪੰਜਾਬੀ ਸਿੱਖ ਸੰਗਤ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ 17 ਫਰਵਰੀ 2022 ਨੂੰ ਰੱਖੇ ਜਾਣਗੇ।