ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਰਜਿੰਦਰ ਕੌਰ ਜਲੰਧਰ, ਸਿਮਰਨ ਸਿੰਘ ਭਾਟੀਆ ਨੇ ਦੱਸਿਆ ਕਿ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਜਾ ਰਹੇ ਹਨ।
ਇਹ ਜਿਕਰਯੋਗ ਹੈ ਕਿ ਸ਼ਰਧਾਲੂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ।