ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਬਣਨ ਤੋਂ ਬਾਅਦ ਨਾ ਤਾਂ ਨਵੀਂ ਸਰਕਾਰੀ ਨੌਕਰੀ ਮਿਲੀ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ।
ਇਸ ਦੇ ਬਾਵਜੂਦ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇੱਕ ਸਾਲ ਯਾਨੀ 31 ਮਾਰਚ 2023 ਤੱਕ ਵਧਾਉਣ ਦਾ ਫ਼ਰਮਾਨ ਜਾਰੀ ਕੀਤਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।