ਇੱਥੇ ਅੱਜ ਤੜਕੇ ਹੀ ਪਏ ਭਰਵੇਂ ਮੀਂਹ ਨੇ ਚੁਫੇਰੇ ਜਲ-ਥਲ ਕਰ ਦਿੱਤਾ। ਇਸ ਦੌਰਾਨ ਮੇਅਰ ਸੰਜੀਵ ਬਿੱਟੂ ਵੀ ਆਪਣੇ ਘਰੋਂ ਬਾਹਰ ਨਿਕਲੇ ਅਤੇ ਪਾਣੀ ਦੀ ਨਿਕਾਸੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਚਾਨਕ ਭਰਵਾਂ ਮੀਂਹ ਪੈਣ ਕਾਰਨ ਸ਼ਹਿਰ ਵਿਚ ਕਈ ਥਾਵਾਂ ’ਤੇ ਸੜਕਾਂ ਅਤੇ ਗਲੀਆਂ ਵਿਚ ਪਾਣੀ ਜ਼ਰੂਰ ਭਰ ਗਿਆ ਸੀ ਪਰ ਨਗਰ ਨਿਗਮ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਕਰ ਕੇ ਜਲਦੀ ਹੀ ਇਹ ਪਾਣੀ ਉਤਰਨਾ ਸ਼ੁਰੂ ਹੋ ਗਿਆ ਸੀ।