ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਰਕਾਰ ਵਿੱਚ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਸਤਫ਼ਾ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਅਤੇ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਦੰਗੇ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮਲੇਰਕੋਟਲਾ ਵਿੱਚ ਜਿਸ ਤਰ੍ਹਾਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਹਿੰਦੂ-ਸਿੱਖ ਭਾਈਚਾਰਾ ਜਲੂਸ ਨਹੀਂ ਕੱਢ ਸਕਦਾ, ਇਹ ਲੋਕਤੰਤਰ ਦੇ ਵਿਰੁੱਧ ਹੈ। ਚੰਨੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਦੇ ਸਮਰੱਥ ਨਹੀਂ ਹੈ।
ਇਸ ਦੌਰਾਨ ਭਾਜਪਾ ਆਗੂ ਤਰੁਣ ਚੁੱਘ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਟਵੀਟ ਕਰਦਿਆਂ ਕਿਹਾ ਕਿ, ‘ਕੀ ਕਾਂਗਰਸ ਨੂੰ 1984 ਦੇ ਦੰਗੇ ਕਰਵਾ ਕੇ ਖੁਸ਼ੀ ਨਹੀਂ ਹੋਈ ਜੋ ਪੰਜਾਬ ਨੂੰ ਮੁੜ ਦੰਗਿਆਂ ਦੀ ਅੱਗ ਵਿਚ ਧੱਕਣਾ ਚਾਹੁੰਦੀ ਹੈ?’