ਨਰਿੰਦਰ ਮੋਦੀ ਸਰਕਾਰ ਦੁੱਧ ਖਰੀਦਣ ਲਈ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਸਮਝੌਤਾ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਸਮਝੌਤੇ ਤੋਂ ਬਾਅਦ ਪਸ਼ੂ ਪਾਲਕਾਂ ਦੇ ਸਾਹਮਣੇ ਉਨ੍ਹਾਂ ਦੀ ਹੋਂਦ ਦਾ ਸੰਕਟ ਖੜ੍ਹਾ ਹੋ ਸਕਦਾ ਹੈ। ਅਜਿਹੇ ‘ਚ ਕਿਸਾਨ ਇਕ ਵਾਰ ਫਿਰ ਸੜਕਾਂ ‘ਤੇ ਉਤਰ ਸਕਦੇ ਹਨ। ਇਸ ਗੱਲ ਦਾ ਸੰਕੇਤ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਦਿੱਤਾ ਹੈ।
सरकार ऑस्ट्रेलिया के साथ दूध खरीदने को लेकर अगले माह समझौता करने जा रही है, जिसके तहत 20-22 रुपये प्रति लीटर दूध बेचने की योजना है।
सरकार के विदेशों से दूध आयात करने के फैसले से देश के पशु पालकों के सामने अस्तित्व का संकट पैदा हो जाएगा। किसान इसका विरोध करेंगे ।#FarmersProtest
— Rakesh Tikait (@RakeshTikaitBKU) January 1, 2022
ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ, ’ਸਰਕਾਰ ਅਗਲੇ ਮਹੀਨੇ ਦੁੱਧ ਖਰੀਦਣ ਲਈ ਆਸਟ੍ਰੇਲੀਆ ਨਾਲ ਸਮਝੌਤਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ 20-22 ਰੁਪਏ ਪ੍ਰਤੀ ਲੀਟਰ ‘ਤੇ ਦੁੱਧ ਵੇਚਣ ਦੀ ਯੋਜਨਾ ਹੈ। ਵਿਦੇਸ਼ਾਂ ਤੋਂ ਦੁੱਧ ਦੀ ਦਰਾਮਦ ਕਰਨ ਦੇ ਸਰਕਾਰ ਦੇ ਫੈਸਲੇ ਨਾਲ ਦੇਸ਼ ਦੇ ਪਸ਼ੂ ਪਾਲਕਾਂ ਲਈ ਹੋਂਦ ਦਾ ਸੰਕਟ ਖੜ੍ਹਾ ਹੋ ਜਾਵੇਗਾ। ਕਿਸਾਨ ਇਸ ਦਾ ਵਿਰੋਧ ਕਰਨਗੇ।’
ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੀ ਗੱਲ ਕਰ ਰਹੀ ਹੈ ਤਾਂ ਦੂਜੇ ਪਾਸੇ ਅਜਿਹੇ ਕਾਨੂੰਨ ਲਿਆ ਰਹੀ ਹੈ ਜਿਸ ਨਾਲ ਕਿਸਾਨਾਂ ਸਾਹਮਣੇ ਸੰਕਟ ਖੜ੍ਹਾ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਆਸਟ੍ਰੇਲੀਆ ਨਾਲ ਕੀਤੇ ਸਮਝੌਤੇ ‘ਤੇ ਇਤਰਾਜ਼ ਜਤਾਇਆ ਸੀ, ਹੁਣ ਉਨ੍ਹਾਂ ਖੁੱਲ੍ਹ ਕੇ ਇਸ ਦਾ ਵਿਰੋਧ ਕਰਨ ਦੀ ਗੱਲ ਆਖੀ ਹੈ।