ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਕਮਾਨ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਦਰਅਸਲ, ਮੁੱਖ ਮੰਤਰੀ ਚੰਨੀ ਅੱਜ ਆਪਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨਾਲ ਦਿੱਲੀ ਜਾਣਗੇ। ਇੱਥੇ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਉਹ ਹਾਈਕਮਾਨ ਨੂੰ ਮਿਲਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹਿਣਗੇ।









