ਪੰਜਾਬ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਉਥਲ -ਪੁਥਲ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਸਿੱਧੂ ਦੀ ਨਾਰਾਜ਼ਗੀ ਦੂਰ ਕਰਨ ਲਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਗਵਰਨਰ ਹਾਊਸ ਦੇ ਨਾਲ ਲੱਗਦੀ ਪੰਜਾਬ ਸਰਕਾਰ ਦੇ ਗੈਸਟ ਹਾਊਸ ਵਿੱਚ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਪਰਗਟ ਸਿੰਘ, ਗੁਰਕੀਰਤ ਸਿੰਘ ਕੋਟਲੀ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਸਮੇਤ ਕਈ ਆਈਪੀਐਸ ਅਧਿਕਾਰੀ ਮੌਜੂਦ ਹਨ।