ਪੰਜਾਬ ਦੇ ਮੁੱਖ ਮੰਤਰੀ ਲਗਾਤਾਰ ਐਕਸ਼ਨ ਮੋਡ ‘ਚ ਹਨ।ਬੀਤੇ ਦਿਨ ਉਨ੍ਹਾਂ ਨੇ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਲਈ ਵੱਡੇ ਐਲਾਨ ਕੀਤੇ।ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਪੜ੍ਹਾਈ ਤੋਂ ਬਿਨ੍ਹਾਂ ਪੰਜਾਬ ਦੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਤੋਂ ਕੋਈ ਕੰਮ ਨਹੀਂ ਲਿਆ ਜਾਵੇਗਾ।
ਮੈਂ ਖੁਦ ਇੱਕ ਅਧਿਆਪਕ ਦਾ ਪੁੱਤ ਹਾਂ, ਮੈਂ ਸਮਝਦਾ ਹਾਂ ਕਿ ਜੇ ਸਿੱਖਿਆ ਦੇ ਪੱਧਰ ਨੂੰ ਸੁਧਾਰਨਾ ਹੈ ਤਾਂ ਅਧਿਆਪਕਾਂ ਨੂੰ ਨਾਲ਼ ਲੈ ਕੇ ਚੱਲਣਾ ਹੋਵੇਗਾ।
ਅਸੀਂ ਫ਼ੈਸਲਾ ਲਿਆ ਹੈ ਕਿ ਸਾਡੇ ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ ਅਤੇ ਉਹਨਾਂ ਤੋਂ ਸਿੱਖਿਆ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। pic.twitter.com/VAX3Ai6Sh5
— Bhagwant Mann (@BhagwantMann) March 29, 2022
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਕੂਲਾਂ ਦੇ ਅਧਿਆਪਕਾਂ ਅਤੇ ਕਾਲਜਾਂ ਦੇ ਪ੍ਰੋਫੈਸਰ ਹੁਣ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਵੱਲ ਧਿਆਨ ਦੇਣਗੇ।ਭਗਵੰਤ ਮਾਨ ਨੇ ਇੱਕ ਪ੍ਰੋਗਰਾਮ ‘ਚ ਕਿਹਾ ਕਿ ਸਕੂਲ-ਕਾਲਜ ਦੇ ਅਧਿਆਪਕਾਂ ਦੇ ਸਾਰੇ ਬਕਾਇਆ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ।
ਉਨ੍ਹਾਂਨੇ ਟਵੀਟ ਕਰ ਕੇ ਕਿਹਾ ਕਿ ਮੈਂ ਖੁਦ ਅਧਿਆਪਕ ਦਾ ਪੁੱਤ ਹਾਂ, ਮੈਂ ਸਮਝਦਾ ਹਾਂ ਕਿ ਜੇ ਸਿੱਖਿਆ ਦੇ ਪੱਧਰ ਨੂੰ ਸੁਧਾਰਨਾ ਹੈ ਤਾਂ ਅਧਿਆਪਕਾਂ ਨੂੰ ਨਾਲ ਲੈ ਕੇ ਚੱਲਣਾ ਹੋਵੇਗਾ।
ਅਸੀਂ ਫੈਸਲਾ ਲਿਆ ਹੈ ਕਿ ਸਾਡੇ ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ‘ਚ ਲੈ ਕੇ ਆਵਾਂਗੇ ਅਤੇ ਉਨ੍ਹਾਂ ਤੋਂ ਸਿੱਖਿਆ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ।