ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਦੱਸਣਯੋਗ ਹੈ ਕਿ ਅੱਜ ਦੁਪਹਿਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਕਈ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ ਹੋਈ ਤੇ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਪੰਜਾਬ ‘ਚ ਲੀਡਰਸ਼ਿਪ ਬਦਲਣਾ ਸਮੇਂ ਦੀ ਮੰਗ ਹੈ ਕਿਉਂਕਿ ਸੀਐੱਮ ਦੀ ਅਗਵਾਈ ‘ਚ ਕੰਮ ਨਹੀਂ ਹੋ ਰਹੇ। ਦੱਸ ਦੇਈਏ ਕਿ ਇਹ ਮੀਟਿੰਗ ਕੈਪਟਨ ਦੇ ਕੰਮ ਕਾਜ ਦੇ ਵਿਰੋਧ ‘ਚ ਇਹ ਬੈਠਕ ਹੋਈ ਹੈ।ਕਿਆਸਰਾਈਆਂ ਲਗਾਈਆਂ ਜਾ ਰਹੀਆਂ ਕਿ ਅੱਜ ਹੀ ਇਸ ਮਸਲੇ ਨੂੰ ਲੈ ਵਿਧਾਇਕ ਅਤੇ ਮੰਤਰੀ ਹਾਈਕਮਾਨ ਨੂੰ ਮਿਲਣ ਲਈ ਰਵਾਨਾ ਹੋਣਗੇ।