ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ‘ਤੇ ਭੜਾਸ ਕੱਢੀ ਹੈ। ਉਨ੍ਹਾਂ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅਣਚਾਹੇ ਅਤੇ ਬੇਲੋੜਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਾਅਰੇਬਾਜ਼ੀ ਕਰਨ ਦੀ ਬਜਾਏ ਪਾਣੀ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮਿਲਣ ਦਾ ਮਤਲਬ ਮੌਤ ਨਹੀਂ ਹੈ।
ਮਾਨ ਨੇ ਕਿਹਾ ਕਿ ਮੈਨੂੰ ਘੱਟੋ-ਘੱਟ ਇੱਕ ਸਾਲ ਦਾ ਸਮਾਂ ਦਿਓ। ਸੀਐਮ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਿਸਾਨਾਂ ਨੇ ਚੰਡੀਗੜ੍ਹ ਬਾਰਡਰ ਨੂੰ ਸਿੰਘੂ ਬਾਰਡਰ ਬਣਾ ਦਿੱਤਾ ਹੈ। ਅੱਜ ਉਨ੍ਹਾਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਲਈ ਜ਼ੋਨ-ਵਾਰ ਪ੍ਰੋਗਰਾਮ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਇਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਨ ਨੇ ਕਿਹਾ ਕਿ ਮੈਂ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲ ਰਿਹਾ ਹਾਂ ਅਤੇ ਮੈਨੂੰ ਕੋਈ ਨਹੀਂ ਰੋਕ ਸਕਦਾ।
ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਮੇਰੇ ਵਿਰੁੱਧ ਨਾਅਰੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਦੇ ਮੇਰੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੇ।