ਸ਼੍ਰੋਮਣੀ ਅਕਾਲੀ ਦਲ (ਬਾਦਲ),ਬਸਪਾ ਗਠਜੋੜ ਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਸਿਰਫ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਮੈਦਾਨ ‘ਚ ਹਾਂ, ਉਨ੍ਹਾਂ ਸਪਸ਼ੱਟ ਕੀਤਾ ਕਿ ਜੇਕਰ ਕੇਂਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰ ਦੇਵੇ , ਤਾਂ ਉਹ ਚੋਣ ਨਹੀਂ ਲੜੇਗੀ।
ਮੇਰਾ ਸਿਆਸਤ ਨਾਲ ਕੋਈ ਲੈਣ -ਦੇਣ ਨਹੀਂ ਹੈ , ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਕਿਹਾ ਗਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਨੂੰ ਇਕਜੁਟ ਹੋਣ ਲਈ ਕਿਹਾ ਸੀ।
ਇਹ ਦਸ ਦਈਏ ਕਿ ਸੰਗਰੂਰ ਲੋਕਸਭਾ ਸੀਟ ‘ਤੇ ਜ਼ਿਮਨੀ ਚੋਣਾਂ ਲਈ ਅੱਜ ਸ਼ਾਮ 6 ਵਜੇ ਪ੍ਰਚਾਰ ਬੰਦ ਹੋ ਜਾਵੇਗਾ।ਚੋਣ ਕਮਿਸ਼ਨ ਨੇ ਇਥੇ ਪ੍ਰਚਾਰ ਕਰ ਰਹੇ ਨੇਤਾਵਾਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।ਸੰਗਰੂਰ ਸੀਟ ‘ਤੇ 23 ਜੂਨ ਨੂੰ ਵੋਟਾਂ ਪੈਣਗੀਆਂ।
ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਸੀਟ ਖਾਲੀ ਹੋਈ ਹੈ।ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।ਕਾਂਗਰਸ ਤੋਂ ਦਲਵੀਰ ਗੋਲਡੀ, ਭਾਜਪਾ ਤੋਂ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ ਅਤੇ ਅਕਾਲੀ ਦਲ ਦੇ ਕਮਲਜੀਤ ਰਾਜੋਆਣਾ ਚੋਣ ਮੈਦਾਨ ‘ਚ ਹਨ।