ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ‘ਚ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਘੇਰਦੇ ਹੋਏ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਕਾਂਗਰਸ ਦਾ ਸਤਿਆਨਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਕੇਸ ‘ਚ ਕੈਪਟਨ ਦੇ ਸਮੇਂ ਸਬੂਤ ਮਿਟਾ ਦਿੱਤੇ ਗਏ ਸਨ। ਨਵਜੋਤ ਕੌਰ ਦਾ ਕਹਿਣਾ ਹੈ ਕਿ ਮਜੀਠੀਆ ਖਿਲਾਫ ਸਬੂਤ ਹਨ ਤਾਂ ਹੀ ਉਸ ਖਿਲਾਫ ਐੱਫ. ਆਈ. ਆਰ. ਕੀਤੀ ਗਈ ਹੈ। ਇਸ ਸਮੇਂ ਉਹ ਫਰਾਰ ਹੈ ਜੇ ਕਰ ਮੈਨੂੰ ਪਤਾ ਲੱਗ ਜਾਵੇ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਸਿੱਧੂ ਦੇ ਭਾਜਪਾ ‘ਚ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਸਭ ਤੋਂ ਵੱਡਾ ਜੋਕ ਹੈ ਕਿਉਂਕਿ ਸਿੱਧੂ ਕਦੇ ਵੀ ਭਾਜਪਾ ਦੀ ਪਾਰਟੀ ‘ਚ ਸ਼ਾਮਲ ਨਹੀਂ ਹੋਣਗੇ।