ਰਾਹੁਲ ਗਾਂਧੀ ਦੇ ਵੱਲੋਂ ਲਗਾਤਾਰ ਕੇਂਦਰ ਸਰਕਾਰ ‘ਤੇ ਟਵੀਟ ਕਰ ਨਿਸ਼ਾਨੇ ਸਾਧੇ ਜਾ ਰਹੇ ਹਨ | ਉਨ੍ਹਾਂ ਨੇ ਕਿਸਾਨਾਂ ਨਾਲ ਜੁੜੇ ਮੁੱਦਿਆ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਗਲਤ ਦਿੱਸਿਆ |
ਆਪਣੇ ਟਵੀਟ ਵਿੱਚ ਰਾਹੁਲ ਨੇ ਲਿਖਿਆ, “ਜਦੋਂ ਤੁਸੀਂ ਦੋਸਤਾਂ ਦਾ ਕਰਜ਼ਾ ਮੁਆਫ਼ ਕਰਦੇ ਹੋ ਤਾਂ ਦੇਸ਼ ਦੀ ਅੰਨਦਾਤਾ ਦਾ ਕਿਉਂ ਨਹੀਂ? ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣਾ ਮੋਦੀ ਸਰਕਾਰ ਦੀ ਤਰਜੀਹ ਨਹੀਂ ਹੈ। ਇਹ ਸਰਾਸਰ ਬੇਇਨਸਾਫੀ ਹੈ।” ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਅਖਬਾਰ ਦੀ ਖ਼ਬਰ ਨੂੰ ਜੋੜਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਰਕਾਰ ਨੇ ਸੰਸਦ ਵਿੱਚ ਦੱਸਿਆ ਹੈ ਕਿ ਸਰਕਾਰ ਕੋਲ ਖੇਤੀ ਕਰਜ਼ੇ ਮੁਆਫ ਕਰਨ ਦੀ ਕੋਈ ਯੋਜਨਾ ਨਹੀਂ ਹੈ।
जब मित्रों का कर्ज़ माफ़ करते हो, तो देश के अन्नदाता का क्यूँ नहीं?
किसानों को कर्ज़-मुक्त करना मोदी सरकार की प्राथमिकता नहीं है।
ये सरासर अन्याय है।#WhyBJPhatesFarmers pic.twitter.com/SiUK4kZ8Om
— Rahul Gandhi (@RahulGandhi) July 28, 2021
ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰਾਹੁਲ ਸੋਮਵਾਰ ਨੂੰ ਟਰੈਕਟਰ ਰਾਹੀਂ ਵਿਜੇ ਚੌਕ ਪਹੁੰਚੇ ਸਨ। ਇਸ ਦੌਰਾਨ ਰਾਹੁਲ ਨੇ ਉਨ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ ਸੀ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਇਸ ਮੌਕੇ ਰਾਹੁਲ ਨੇ ਕਿਹਾ ਸੀ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਖੁਸ਼ ਹਨ। ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਅਤੇ ਪਤਾ ਨਹੀਂ ਕੀ-ਕੀ ਕਿਹਾ ਜਾ ਰਿਹਾ ਹੈ। ਪਰ ਹਕੀਕਤ ਇਹ ਹੈ ਕਿ ਕਿਸਾਨਾਂ ਦੇ ਹੱਕ ਖੋਹੇ ਜਾ ਰਹੇ ਹਨ। ਰਾਹੁਲ ਨੇ ਕਿਹਾ, ਮੈਂ ਕਿਸਾਨਾਂ ਦਾ ਸੰਦੇਸ਼ ਲੈ ਕੇ ਆਇਆ ਹਾਂ। ਉਹ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਸਦ ਵਿੱਚ ਇਨ੍ਹਾਂ ਮੁੱਦਿਆਂ ‘ਤੇ ਬਹਿਸ ਨਹੀਂ ਹੋਣ ਦੇ ਰਹੇ। ਉਨ੍ਹਾਂ ਨੂੰ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਿਸ ਲੈਣੇ ਪੈਣਗੇ।