ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਵਿਦੇਸ਼ੀ ਅਤੇ ਰੱਖਿਆ ਨੀਤੀ ਨੂੰ ਰਾਜਨੀਤਿਕ ਹਥਕੰਡਾ ਬਣਾ ਕੇ ਦੇਸ਼ ਨੂੰ ਕਮਜ਼ੋਰ ਕੀਤਾ ਹੈ। ਰਾਹੁਲ ਗਾਂਧੀ ਨੇ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਚੀਨੀ ਫੌਜਾਂ ਨੇ ਪੂਰਬੀ ਲੱਦਾਖ ਵਿੱਚ ਕਈ ਥਾਵਾਂ ’ਤੇ ਅਸਲ ਕੰਟਰੋਲ ਰੇਖਾ ਨੂੰ ਫਿਰ ਤੋਂ ਪਾਰ ਕੀਤਾ ਤੇ ਇਸ ਕਾਰਨ ਦੋਵਾਂ ਧਿਰਾਂ ਵਿਚਾਲੇ ਝੜਪ ਦੀ ਘੱਟੋ ਘੱਟ ਇਕ ਘਟਨਾ ਹੋਈ। ਥਲ ਸੈਨਾ ਨੇ ਇਸ ਖ਼ਬਰ ਨੂੰ ਬੇਬੁਨਿਆਦ ਕਰਾਰ ਦਿੱਤਾ।
मोदी सरकार ने विदेश व रक्षा नीति को देशीय राजनैतिक हथकंडा बनाकर हमारे देश को कमज़ोर कर दिया है।
भारत इतना असुरक्षित कभी नहीं रहा।
— Rahul Gandhi (@RahulGandhi) July 14, 2021
ਕਾਂਗਰਸ ਨੇਤਾ ਨੇ ਟਵੀਟ ਕਰਕੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਵਿਦੇਸ਼ ਤੇ ਰੱਖਿਆ ਨੀਤੀ ਨੂੰ ਸਿਆਸੀ ਹਥਕੰਡਾ ਬਣਾ ਕੇ ਭਾਰਤ ਨੂੰ ਕਮਜ਼ੋਰ ਕਰਦ ਦਿੱਤਾ ਹੈ। ਭਾਰਤ ਕਦੇ ਵੀ ਐਨਾ ਅਸੁਰੱਖਿਅਤ ਨਹੀਂ ਰਿਹ।