ਪੰਜਾਬ ‘ਚ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਇਸ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 25 ਜ਼ਖਮੀ ਹੋ ਗਏ ਸਨ। ਇਸ ਮਾਮਲੇ ‘ਚ ਕੋਈ ਗ੍ਰਿਫਤਾਰੀ ਨਾ ਹੋਣ ਕਾਰਨ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 26 ਨਵੰਬਰ ਨੂੰ ਹੋਵੇਗੀ।