ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਕਤਲ ਦਾ ਕੇਸ ਦਰਜ ਨਹੀਂ ਕੀਤਾ ਜਾਵੇਗਾ। ਮਿਸ਼ਰਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਅਦਾਲਤ ਨੇ ਖਾਰਜ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਦੇ ਟਿਕੁਨੀਆ ‘ਚ 3 ਅਕਤੂਬਰ ਨੂੰ ਹੋਈ ਹਿੰਸਾ ਦੌਰਾਨ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਪੱਤਰਕਾਰ ਰਮਨ ਦੇ ਭਰਾ ਨੇ ਸੀਆਰਪੀਸੀ ਦੀ ਧਾਰਾ 156 (3) ਤਹਿਤ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਜੇ ਮਿਸ਼ਰਾ ਸਮੇਤ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।ਜਿਸ ‘ਤੇ ਸੁਣਵਾਈ ਕਰਦੇ ਹੋਏ ਸੀਜੇਐਮ ਚਿੰਤਾਰਾਮ ਨੇ ਅਰਜ਼ੀ ਖਾਰਿਜ਼ ਕਰ ਦਿੱਤੀ।ਇਸ ਸੰਬੰਧ ‘ਚ ਅਦਾਲਤ ਨੇ ਪੁਲਿਸ ਜਾਂਚ ਦੌਰਾਨ ਮ੍ਰਿਤਕ ਰਮਨ ਕਸ਼ਯਪ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਨੂੰ ਆਧਾਰ ਬਣਾਇਆ ਹੈ।