ਰਾਜ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਮੰਗ ਕੀਤੀ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇ।
ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਰਾਣਾ ਨੇ ਕਿਹਾ ਕਿ ਖਹਿਰਾ ਇਸ ਸਮੇਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਇਹ ਅਨਿਯਮਿਤ ਸੰਪਤੀ ਜਾਂ ਪੈਸੇ ਨੂੰ ਸ਼ਾਮਲ ਕਰਨ ਵਾਲੇ ਮਨੀ ਲਾਂਡਰਿੰਗ ਦਾ ਆਮ ਤੌਰ ‘ਤੇ ਸਾਹਮਣੇ ਆਉਣ ਵਾਲਾ ਮਾਮਲਾ ਨਹੀਂ ਹੈ। ਸਗੋਂ ਇਹ ਡਰੱਗ ਮਨੀ ਨਾਲ ਜੁੜਿਆ ਮਾਮਲਾ ਹੈ। ਮੰਤਰੀ ਰਾਣਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਨਸ਼ਿਆਂ ਦੇ ਮੁੱਦੇ ‘ਤੇ ਸਖ਼ਤ ਸਟੈਂਡ ਲਵੇ ਅਤੇ ਜੋ ਵਿਅਕਤੀ ਇਨ੍ਹਾਂ ਦੋਸ਼ਾਂ ‘ਚ ਦਾਗੀ ਹੈ ਅਤੇ ਜੇਲ੍ਹ ‘ਚ ਹੈ, ਉਸ ਨੂੰ ਟਿਕਟ ਨਹੀਂ ਮਿਲਣੀ ਚਾਹੀਦੀ |