ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਯੂਪੀ-ਬਿਹਾਰ ਕੇ ਭਾਈਏ’ ਵਾਲੇ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੇ ਨਾਲ ਹੀ ਚੁੱਪੀ ਤੋੜਦੇ ਹੋਏ ਮੁੱਖ ਮੰਤਰੀ ਨੇ ਇਸ ਬਿਆਨ ‘ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਆਪਣੇ ਖੂਨ ਪਸੀਨਾ ਵਹਾ ਕੇ ਪੰਜਾਬ ਆਏ ਸਾਰੇ ਪਰਵਾਸੀਆਂ ਨੇ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਲਿਆਂਦਾ ਹੈ। ਉਨ੍ਹਾਂ ਹਮੇਸ਼ਾ ਵਿਕਾਸ ਲਈ ਕੰਮ ਕੀਤਾ ਹੈ। ਅਸੀਂ ਉਨ੍ਹਾਂ ਨੂੰ ਦਿਲੋਂ ਪਿਆਰ ਕਰਦੇ ਹਾਂ। ਸੀਐਮ ਚੰਨੀ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕੀਤੀ ਸੀ ਜੋ ਬਾਹਰੋਂ ਆ ਕੇ ਗੜਬੜੀ ਕਰਦੇ ਹਨ।
ਦੱਸਣਯੋਗ ਹੈ ਕਿ 20 ਫਰਵਰੀ ਨੂੰ ਹੋਣ ਵਾਲੇ ਪੰਜਾਬ ਵਿਧਾਨਸਭਾ ਚੋਣਾਂ ਲਈ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ, ਚੰਨੀ ਨੇ ਕਿਹਾ ਸੀ ਕਿ, ”ਪ੍ਰਿਯੰਕਾ ਗਾਂਧੀ ਪੰਜਾਬ ਦੀ ਨੂੰਹ ਹੈ, ਇਸ ਲਈ ਸਾਰੇ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਉਤਰ ਪ੍ਰਦੇਸ਼,ਬਿਹਾਰ ਅਤੇ ਦਿੱਲੀ ਦੇ ਉਨ੍ਹਾਂ ਨੇਤਾਵਾਂ ਨੂੰ ਬਾਹਰ ਕਰਨਾ ਚਾਹੀਦਾ, ਜੋ ਇੱਥੇ ਸ਼ਾਸਨ ਕਰਨ ਆਉਂਦੇ ਹਨ।