ਮੋਹਾਲੀ ਵਿਖੇਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਵਿਕੀ ਮਿੱਡੂਖੇੜਾ ਉੱਘਾ ਯੂਥ ਅਕਾਲੀ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਨੇੜੇ ਸੀ। ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਸ ਮੁਖੀ ਮੌਕੇ ’ਤੇ ਪਹੁੰਚੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲੀਆਂ ਜਾ ਰਹੀਆਂ ਹਨ। ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ।