ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸਾਬਕਾ ਅਧਿਕਾਰੀ ਅਮਿਤਾਭ ਠਾਕੁਰ ਨੇ ਅੱਜ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਵਿਰੁੱਧ ਖੜੇ ਹੋਣਗੇ। ਉੱਤਰ ਪ੍ਰਦੇਸ਼ ਕਾਡਰ ਦੇ ਆਈਪੀਐੱਸ ਅਧਿਕਾਰੀ ਠਾਕੁਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਗਿਆ ਸੀ। ਸ੍ਰੀ ਠਾਕੁਰ ਨੇ ਬਿਆਨ ਵਿੱਚ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜਿਥੋਂ ਚੋਣ ਲੜਨਗੇ ਉਹ ਉਨ੍ਹਾਂ ਖ਼ਿਲਾਫ਼ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਇਹ ਸਿਧਾਂਤਾਂ ਦੀ ਲੜਾਈ ਹੈ।