ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਗੜ੍ਹ ਗੋਰਖਪੁਰ ‘ਚ ਉਨ੍ਹਾਂ ਨੂੰ ਚੁਣੌਤੀ ਦਿੰਦਿਆਂ ਆਪਣੀ ਵਾਅਦਿਆਂ ਦੀ ਲੜੀ ਨੂੰ ਅੱਗੇ ਵਧਾਇਆ।ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਕਾਂਗਰਸ ਯੂਪੀ ਦੀ ਸੱਤਾ ‘ਚ ਆਈ ਤਾਂ 20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ,ਔਰਤਾਂ ਨੂੰ ਬੱਸ ‘ਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਮੱਛੀ ਪਾਲਣ ਨੂੰ ਖੇਤੀ ਦਾ ਦਰਜਾ ਦਿੱਤਾ ਜਾਵੇਗਾ।
ਉਨ੍ਹਾਂ ਐਲਾਨ ਕੀਤਾ, ਗੋਰਖਨਾਥ ਦੇ ਗੁਰੂ ਮਤਸਯੇਂਦਰਨਾਥ ਦੇ ਨਾਮ ‘ਤੇ ਯੂਨੀਵਰਸਿਟੀ ਬਣਾਈ ਜਾਵੇਗੀ।ਨਿਸ਼ਾਦ ਭਾਈਚਾਰੇ ਦਾ ਦਰਿਆਵਾਂ ਅਤੇ ਰੇਤ ਖੁਦਾਈ ‘ਤੇ ਹੱਕ ਹੋਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਐਡਹਾਕ ਅਤੇ ਠੇਕੇ ‘ਤੇ ਕੰਮ ਕਰਦੇ ਲੋਕਾਂ ਨੂੰ ਪੱਕਾ ਕੀਤਾ ਕਿ ਕਣਕ ਅਤੇ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਮਤ 2500 ਰੁਪਏ ਅਤੇ ਗੰਨੇ ਦਾ ਘੱਟੋ ਘੱਟ ਭਾਅ 400 ਰੁਪਏ ਕੀਤਾ ਜਾਵੇਗਾ।ਔਰਤਾਂ ਨੂੰ ਇੱਕ ਸਾਲ ‘ਚ ਤਿੰਨ ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ ਅਤੇ ਸਾਰਿਆਂ ਦੇ ਇਲਾਜ ਲਈ 10 ਲੱਖ ਰੁਪਏ ਪ੍ਰਦਾਨ ਕੀਤੇ ਜਾਣਗੇ।ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨਾ ਯਕੀਨੀ ਬਣਾਇਆ ਜਾਵੇਗਾ।