ਲੁਧਿਆਣਾ ਵਿੱਚ ਅੱਜ ਬੱਚਤ ਭਵਨ ਵਿਖੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਅਹਿਮ ਬੈਠਕ ਸੱਦੀ ਗਈ, ਜਿਸ ਦੀ ਪ੍ਰਧਾਨਗੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੀਤੀ ਗਈ। ਬੈਠਕ ਖਤਮ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸਾਂਭੇ ਜਾਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਅਤੇ ਕਿਹਾ ਕਿ ਜੋ ਫ਼ੈਸਲਾ ਹਾਈ ਕਮਾਨ ਕਰੇਗੀ ਉਹ ਉਨ੍ਹਾਂ ਨੂੰ ਸਿਰ ਮੱਥੇ ਹੋਵੇਗਾ।
ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ ਲਗਾਤਾਰ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਗਤੀਵਿਧੀਆਂ ਦੇ ਚਲਦਿਆਂ ਸੂਤਰਾਂ ਦੇ ਹਵਾਲੇ ਤੋਂ ਉਨ੍ਹਾਂ ਦੀ ਸੁਰੱਖਿਆ ਚ ਵਾਧਾ ਕੀਤਾ ਗਿਆ ਹੈ ਜੈਮਰ ਗੱਡੀ ਵੀ ਵਿਸ਼ੇਸ਼ ਤੌਰ ਤੇ ਹੁਣ ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਲਗਾਈ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ 30 ਗੰਨਮੈਨ ਹੁਣ ਉਨ੍ਹਾਂ ਦੀ ਸੁਰੱਖਿਆ ਵਿਚ ਲਗਾਏ ਗਏ ਨੇ ਹਾਲਾਂਕਿ ਬੁਲੇਟ ਪਰੂਫ ਗੱਡੀ ਉਨ੍ਹਾਂ ਕੋਲ ਪਹਿਲਾਂ ਤੋਂ ਹੀ ਸੀ ਪਰ ਹੁਣ ਨਾਲ ਜੈਮਰ ਵੀ ਦੇ ਦਿੱਤੀ ਗਈ ਹੈ..
ਹਾਲਾਂਕਿ ਇਸ ਸੰਬੰਧੀ ਜਦੋਂ ਸਾਡੀ ਟੀਮ ਵੱਲੋਂ ਰਵਨੀਤ ਬਿੱਟੂ ਨੂੰ ਸਵਾਲ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਜ਼ਿਆਦਾ ਸੁਰੱਖਿਆ ਜ਼ਿਆਦਾ ਸਿਰਦਰਦੀ ਹੁੰਦੀ ਹੈ ਇਸ ਦੀ ਲੋੜ ਨਾ ਹੀ ਪਵੇ ਤਾਂ ਚੰਗਾ ਹੈ ਉਨ੍ਹਾਂ ਕਿਹਾ ਕਿ ਬਾਕੀ ਉਹ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਦੇਸ਼ ਲਈ ਕੁਰਬਾਨ ਹੁੰਦਾ ਰਿਹਾ ਹੈ ਇਸ ਕਰਕੇ ਚਿੱਠੀਆਂ ਪੱਤਰ ਧਮਕੀਆਂ ਦਾ ਰੋਜ਼ ਹੀ ਮਿਲਦੀਆਂ ਰਹਿੰਦੀਆਂ ਹਨ ਪਰ ਹੋਰਨਾਂ ਦੀ ਪਰਵਾਹ ਨਹੀਂ ਕਰਦੇ..ਉਨ੍ਹਾਂ ਨੇ ਕਿਹਾ ਕਿ ਮੈਨੂੰ ਤਾਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਪਰ ਮੀਡੀਆ ਨੂੰ ਜ਼ਿਆਦਾ ਜਾਣਕਾਰੀ ਹੈ ਅਤੇ ਜਦੋਂ ਬੇਅੰਤ ਸਿੰਘ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਤਾਂ ਉਨ੍ਹਾਂ ਕੋਲ ਜੈਮਰ ਵੀ ਸੀ ਅਤੇ ਸੈਕ੍ਰੇਡ ਦੇ ਵਿਚ ਉਨ੍ਹਾਂ ਤੇ ਹਮਲਾ ਕੀਤਾ ਗਿਆ ਸੀ ਉਦੋਂ ਇਹ ਸਭ ਕੁਝ ਵੀ ਕੰਮ ਨਹੀਂ ਆਉਂਦਾ ਸਾਨੂੰ ਸੁਰੱਖਿਅਤ ਕਰਨ ਵਾਲਾ ਰੱਬ ਹੀ ਹੈ