ਰਾਕੇਸ਼ ਟਿਕੈਤ ਦੇ ਸੰਗਠਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੇ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ-ਰਾਸ਼ਟਰੀ ਲੋਕ ਦਲ (ਆਰ.ਐਲ.ਡੀ.) ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬੀਕੇਯੂ ਦੇ ਕੌਮੀ ਪ੍ਰਧਾਨ ਅਤੇ ਰਾਕੇਸ਼ ਟਿਕੈਤ ਦੇ ਵੱਡੇ ਭਰਾ ਨਰੇਸ਼ ਟਿਕੈਤ ਨੇ ਸਿਸੌਲੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗਠਜੋੜ ਦੇ ਉਮੀਦਵਾਰਾਂ ਨੂੰ ਸੂਬੇ ਦੇ ਲੋਕਾਂ ਵੱਲੋਂ ਸਮਰਥਨ ਦਿੱਤਾ ਜਾਵੇਗਾ। ਜਯੰਤ ਚੌਧਰੀ ਦੀ ਪਾਰਟੀ ਆਰ.ਐਲ.ਡੀ. ਅਤੇ ਸਪਾ ਗਠਜੋੜ ਨੇ ਸ਼ਨੀਵਾਰ ਨੂੰ ਸੱਤ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ।
ਇਸ ਦੇ ਨਾਲ ਹੀ ਪ੍ਰਯਾਗਰਾਜ ਪਹੁੰਚੇ ਰਾਕੇਸ਼ ਟਿਕੈਤ ਨੇ ਸਮਰਥਨ ਲਈ ਆਪਣੇ ਪੱਤੇ ਨਹੀਂ ਖੋਲ੍ਹੇ ਪਰ ਉਨ੍ਹਾਂ ਨੇ ਭਾਜਪਾ ਨੂੰ ਹਰਾਉਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ 13 ਮਹੀਨਿਆਂ ਦੇ ਅੰਦੋਲਨ ਤੋਂ ਬਾਅਦ ਕਿਸਾਨ ਖੁਦ ਹੀ ਸਮਝਦਾਰ ਹੋ ਗਏ ਹਨ। ਕਿਸਾਨ ਆਗੂ ਨੇ ਕਿਹਾ ਕਿ ਉਹ ਖ਼ੁਦ ਚੋਣ ਨਹੀਂ ਲੜਨਗੇ ਅਤੇ ਨਾ ਹੀ ਉਹ ਕਿਸੇ ਸਿਆਸੀ ਪਾਰਟੀ ਦਾ ਮੰਚ ਸਾਂਝਾ ਕਰਨਗੇ।
ਰਾਕੇਸ਼ ਟਿਕੈਤ ਨੇ ਕਿਹਾ, “ਕਿਸਾਨ ਆਪਣੇ ਭਵਿੱਖ ਬਾਰੇ ਖੁਦ ਫੈਸਲਾ ਲੈਣ ਦੀ ਸਥਿਤੀ ਵਿੱਚ ਹਨ। ਕਿਸਾਨਾਂ ਨੂੰ ਹੁਣ ਜਾਤੀ ਅਤੇ ਧਰਮ ਦੇ ਨਾਂ ‘ਤੇ ਵਰਗਲਾਇਆ ਨਹੀਂ ਜਾ ਸਕੇਗਾ। ਘੱਟੋ-ਘੱਟ ਸਮਰਥਨ ਮੁੱਲ ਸਮੇਤ ਸਾਰੇ ਮੁੱਦਿਆਂ ‘ਤੇ ਹੁਣ ਕਿਸਾਨਾਂ ਆਪਣੀਆਂ ਮੰਗਾਂ ਪੂਰੀਆਂ ਕਰਨਾ ਕੇ ਰਹੀ ਰਹਿਣਗੇ। ਕਿਸਾਨ ਯੂਨੀਅਨ 31 ਜਨਵਰੀ ਨੂੰ ਦੇਸ਼ ਭਰ ਵਿੱਚ ਵਾਅਦਾ ਖ਼ਿਲਾਫੀ ਦਿਵਸ ਮਨਾਉਣਗੇ।