ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਹਾਈਕਮਾਂਡ ਮੁਸ਼ਕਲ ਵਿੱਚ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਿਆਸੀ ਹਾਲਾਤ ‘ਤੇ ਚਰਚਾ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਪਾਰਟੀ ਛੱਡਣ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਰਾਹੁਲ ਗਾਂਧੀ ਨੇ ਨੇਤਾਵਾਂ ਨੂੰ ਸਪੱਸ਼ਟ ਕਿਹਾ ਕਿ ਉਹ ਪੰਜਾਬ ਦੀ ਫੀਡਬੈਕ ਸਹੀ ਢੰਗ ਨਾਲ ਨਹੀਂ ਦੇ ਰਹੇ ਹਨ।
ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਸਪੱਸ਼ਟ ਕਿਹਾ ਕਿ ਜੇਕਰ ਰਾਣਾ ਗੁਰਮੀਤ ਦੇ ਪਾਰਟੀ ਛੱਡਣ ਦੀ ਸੂਚਨਾ ਸੀ ਤਾਂ ਉਨ੍ਹਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। ਰਾਹੁਲ ਗਾਂਧੀ ਨੇ ਚੌਧਰੀ ਨੂੰ ਸਾਫ਼ ਕਿਹਾ ਕਿ ਪੰਜਾਬ ਦੇ ਸਿਆਸੀ ਹਾਲਾਤ ਨੂੰ ਲੈ ਕੇ ਸਹੀ ਫੀਡਬੈਕ ਨਹੀਂ ਦਿੱਤੀ ਜਾ ਰਹੀ ਹੈ।