ਕੇਂਦਰ ਸਰਕਾਰ ਵਲੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜਾ ਚੁੱਕਾ ਹੈ।ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਿਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਇਤਿਹਾਸਕ ਫੈਸਲਾ ਕੀਤਾ ਹੈ।ਅਸੀਂ ਉਨ੍ਹਾਂ ਦੀ ਇਸ ਪਹਿਲ ਦੀ ਪ੍ਰਸ਼ੰਸਾ ਕਰਦੇ ਹਾਂ।ਹੁਣ ਜਦੋਂ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ।ਤਾਂ ਕਿਸਾਨਾਂ ਨੂੰ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਐਮ.ਐਸ.ਪੀ ਸਮੇਤ ਆਪਣੀਆਂ ਮੰਗਾਂ ਲਈ ਗਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।