ਅੱਜ ਡੇਰਾ ਮੁਖੀ ਰਾਮ ਰਹੀਮ ‘ਤੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ‘ਤੇ ਕੋਰਟ ਨੇ ਆਪਣਾ ਫੈਸਲਾ ਅਗਲੀ ਸੁਣਵਾਈ ਤੱਕ ਸੁਰੱਖਿਅਤ ਰੱਖ ਲਿਆ ਹੈ। ਕੋਰਟ ਵਿੱਚ ਅੱਜ ਫੈਸਲਾ ਹੋਣਾ ਸੀ ਕਿ ਡੇਰਾ ਮੁਖੀ ਨੂੰ ਹਾਰਡ ਕੋਰ ਕ੍ਰਿਮੀਨਲ ਮੰਨਿਆ ਜਾਣਾ ਚਾਹੀਦਾ ਹੈ ਜਾਂ ਨਹੀਂ, ਇਸ ਵਿਸ਼ੇ ‘ਤੇ ਹਾਈਕੋਰਟ ‘ਚ ਅੱਜ ਬਹਿਸ ਹੋਈ।ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਸਾਬਿਤ ਕਰੇ ਕਿ ਕਿਸ ਆਧਾਰ ‘ਤੇ ਡੇਰਾ ਮੁਖੀ ਨੂੰ ਹਾਰਡ ਕੋਰ ਕ੍ਰਿਮੀਨਲ ਨਹੀਂ ਮੰਨਿਆ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਰਾਮ ਰਹੀਮ ਦੀ ਫਰਲੋ 27 ਫਰਵਰੀ ਨੂੰ ਪੂਰੀ ਹੋ ਜਾਵੇਗੀ। ਜਸਟਿਸ ਰਾਜਮੋਹਨ ਸਿੰਘ ਦੀ ਬੈਂਚ ਅੱਗੇ ਡੇਰਾ ਮੁਖੀ ਨੂੰ ਦਿੱਤੀ ਫਰਲੋ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਬੀਤੇ ਦਿਨ ਸ਼ੁਰੂ ਹੋਈ। ਪਟੀਸ਼ਨਕਰਤਾ ਵੱਲੋਂ ਡੇਰਾ ਮੁਖੀ ਨੂੰ ਕੱਟੜ ਅਪਰਾਧੀ ਹੋਣ ਦੀ ਦਲੀਲ ਦਿੱਤੀ ਗਈ ਸੀ, ਜਦਕਿ ਸਰਕਾਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।