ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਅਸਲੀ ਅਤੇ ਫਰਜ਼ੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਪ੍ਰੇਮੀਆਂ ਨੂੰ ਸਖ਼ਤ ਤਾੜਨਾ ਕੀਤੀ।
ਉਨ੍ਹਾਂ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ। ਹਾਈ ਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਇੰਝ ਲੱਗਦਾ ਹੈ ਕਿ ਤੁਸੀਂ ਇੱਕ ਕਾਲਪਨਿਕ ਫ਼ਿਲਮ ਦੇਖੀ ਹੈ। ਪੈਰੋਲ ‘ਤੇ ਆਇਆ ਰਾਮ ਰਹੀਮ ਕਿਵੇਂ ਹੋਇਆ ਗਾਇਬ? ਹਾਈਕੋਰਟ ਨੇ ਇੱਥੋਂ ਤੱਕ ਕਿਹਾ ਕਿ ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕੀਤੀ ਜਾਵੇ।
ਦਰਅਸਲ ਚੰਡੀਗੜ੍ਹ, ਪੰਚਕੂਲਾ ਅਤੇ ਅੰਬਾਲਾ ਦੇ ਕੁਝ ਸ਼ਰਧਾਲੂਆਂ ਨੇ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਜਿਸ ‘ਚ ਸ਼ੱਕ ਜਤਾਇਆ ਗਿਆ ਸੀ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਪਹੁੰਚਿਆ ਰਾਮ ਰਹੀਮ ਬਹੁਰੂਪੀਆ ਹੈ। ਜਿਨ੍ਹਾਂ ਦੇ ਇਸ਼ਾਰੇ ਉਨ੍ਹਾਂ ਦੇ ਅਸਲੀ ਗੁਰੂ ਰਾਮ ਰਹੀਮ ਵਰਗੇ ਨਹੀਂ ਹਨ। ਦੂਜੇ ਪਾਸੇ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਇਸ ਨੂੰ ਸ਼ਰਧਾਲੂਆਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।