ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਤੋਂ ਬਾਅਦ ਬੀਤੇ ਦਿਨੀਂ ਜਾਨ ਦਾ ਖ਼ਤਰਾ ਦੱਸਦੇ ਹੋਏ ਹਰਿਆਣਾ ਸਰਕਾਰ ਵੱਲੋਂ ਜ਼ੈੱਡ ਪਲੱਸ ਸਕਿਊਰਿਟੀ ਦਿੱਤੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹੁਣ ਸਵਾਲ ਉਠ ਰਹੇ ਹਨ ਕਿ ਸੂਬਾ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ ਅਤੇ ਗ੍ਰਹਿ ਮੰਤਰੀ ਨੂੰ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ। ਜਦੋਂ ਗ੍ਰਹਿ ਮੰਤਰੀ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਇਸ ਨਾਲ ਸਬੰਧਿਤ ਕੋਈ ਫਾਇਲ ਨਹੀਂ ਆਈ ਹੈ।