ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ। ਸਵੇਰੇ 10:30 ਵਜੇ ਦਿੱਲੀ ‘ਚ ਇਹ ਮੁਲਾਕਾਤ ਹੋਵੇਗੀ।
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਡਿਪਟੀ ਸੀਐੱਲਪੀ ਲੀਡਰ ਡਾ: ਰਾਜਕੁਮਾਰ ਚੱਬੇਵਾਲ ਇਸ ਮੀਟਿੰਗ ‘ਚ ਸ਼ਾਮਲ ਹੋਣਗੇ।
ਦਸ ਦਈਏ ਕਿ ਕਾਂਗਰਸ ਹਾਈ ਕਮਾਨ ਪੰਜਾਬ ਵਿੱਚ ਨਵਾਂ ਪ੍ਰਯੋਗ ਕਰ ਰਹੀ ਹੈ। ਇਸ ਤਹਿਤ ਪੰਜਾਬ ਕਾਂਗਰਸ ਦੀ ਕਮਾਨ ਰਾਜਾ ਵੜਿੰਗ ਨੂੰ ਸੌਂਪ ਕੇ ਕਾਂਗਰਸ ਹਾਈਕਮਾਂਡ ਨੇ ਸਿੱਧੂ ਪੱਖੀ ਤੇ ਸਿੱਧੂ ਵਿਰੋਧੀ ਧੜੇ ਵਿੱਚ ਵੰਡੀ ਸੂਬਾ ਇਕਾਈ ਨੂੰ ਨਵੀਂ ਦਿਸ਼ਾ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਵੇਖਣਾ ਹੋਏਗਾ ਕਿ ਹਾਈਕਮਾਨ ਦਾ ਇਹ ਫੈਸਲਾ ਕਾਂਗਰਸ ਨੂੰ ਇੱਕਜੁੱਟ ਕਰਨ ਵਿੱਚ ਕਿੰਨਾ ਸਫਲ ਰਹਿੰਦਾ ਹੈ।