ਯੂ.ਪੀ ਸਰਕਾਰ ਦੇ ਗ੍ਰਹਿ ਵਿਭਾਗ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਤਿੰਨ ਹੋਰ ਲੋਕਾਂ ਨੂੰ ਲਖੀਮਪੁਰ ਜਾਣ ਦੀ ਆਗਿਆ ਦਿੱਤੀ ਹੈ।ਲਖੀਮਪੁਰ ਦੌਰੇ ‘ਤੇ ਸਿਆਸਤ ਤੇਜ ਹੋ ਗਈ ਹੈ।ਕਾਂਗਰਸ ਨੇਤਾ ਰਾਹੁਲ ਗਾਂਧੀ ਲਖਨਊ ਲਈ ਰਵਾਨਾ ਹੋ ਗਏ ਹਨ।
ਲਖਨਊ ਤੋਂ ਉਹ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਨਗੇ।ਕਾਂਗਰਸ ਨੇਤਾ ਰਾਹੁਲ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਹਿੰਸਾ ‘ਚ ਜਾਣ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਮਿਲਣ ਜਾਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਜਾਣਗੇ।