ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਪੰਜਾਬ ‘ਚ ਅਹਿਮ ਅਹੁਦਾ ਦੇਣ ‘ਤੇ ਸਵਾਲ ਖੜ੍ਹੇ ਕੀਤੇ ਹਨ।
Congress is fulfilling its principal poll promise of "Har Ghar Naukri" but with minor modification. Recipients of these jobs are family members of Congress ministers & MLAs. Latest beneficiary is Dy CM Randhawa's son in law.
Channi is essentially carrying forward Captian's legacy pic.twitter.com/elJk3AJB7R— Raghav Chadha (@raghav_chadha) November 8, 2021
ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ‘ਹਰ ਘਰ ਨੌਕਰੀ’ ਦਾ ਆਪਣਾ ਅਹਿਮ ਚੋਣ ਵਾਅਦਾ ਪੂਰਾ ਕਰ ਰਹੀ ਹੈ ਪਰ ਮਾਮੂਲੀ ਸੋਧਾਂ ਨਾਲ। ਇਹ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਨ। ਪੰਜਾਬ ਸਰਕਾਰ ਦੀ ਨਵੀਂ ਵਿਧਾਇਕ ਦਲ ਵਿੱਚ ਉਪ ਮੁੱਖ ਮੰਤਰੀ ਰੰਧਾਵਾ ਦਾ ਜਵਾਈ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਮੁੱਖ ਤੌਰ ‘ਤੇ ਕੈਪਟਨ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਕੀਲ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਏਜੀ ਨਿਯੁਕਤ ਕੀਤਾ ਹੈ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਆੜੇ ਹੱਥੀਂ ਲੈ ਰਹੀਆਂ ਹਨ।