ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਸੁਖਬੀਰ ਸਿੰਘ ਬਾਦਲ ਨੇ ਬੇਹੱਦ ਮੰਦਭਾਗਾ ਕਰਾਰ ਦਿੱਤਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫੈਸਲਾ ਵਾਪਸ ਲਵੇ।
ਬਾਦਲ ਨੇ ਕਿਹਾ ਕਿ ਉਹ ਸੰਸਦ ਦੇ ਆਉਂਦੇ ਸੈਸ਼ਨ ਵਿਚ ਇਹ ਮਾਮਲਾ ਚੁੱਕਣਗੇ। ਉਨ੍ਹਾਂ ਕਿਹਾ ਕਿ ‘ਰਿਹਾਈ’ ’ਤੇ ਪਾਬੰਦੀ ਉਦੋਂ ਲੱਗੀ ਹੈ ਜਦੋਂ ਕੁਝ ਦਿਨ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦਾ ਪਾਣੀ ਐਸ ਵਾਈ ਐਲ ਰਾਹੀਂ ਹਰਿਆਣਾ ਨੂੰ ਦੇਣ ਦੇ ਫੈਸਲੇ ਬਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਗਾਏ ‘ਐਸ ਵਾਈ ਐਲ’ ’ਤੇ ਪਾਬੰਦੀ ਲਗਾਈ ਗਈ ਸੀ।
SAD will take up this issue in the forthcoming Parl session. The ban the Rihai song comes soon after the ban on the posthumous song SYL sung by Sidhu Moosewala. We will also demand a broader discussion on this issue to ensure corrective steps be taken & this trend is stopped. 2/2 pic.twitter.com/f3ZPVgGzRB
— Sukhbir Singh Badal (@officeofssbadal) July 8, 2022
ਇਹ ਜਿਕਰਯੋਗ ਹੈ ਕਿ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਯੂਟਿਊਬ ਵੱਲੋਂ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਹੈ।ਕੰਵਰ ਗਰੇਵਾਲ ਦਾ ਇਹ ਗਾਣਾ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹੈ।