ਰੇਪ ਮਾਮਲੇ ‘ਚ ਭਗੌੜਾ ਕਰਾਰ ਸਿਮਰਜੀਤ ਸਿੰਘ ਬੈਂਸ ਨੇ ਕੋਰਟ ‘ਚ ਸਰੈਂਡਰ ਕਰ ਦਿੱ ਤਾ ਹੈ।ਉਨ੍ਹਾਂ ਦੇ ਸੋਸ਼ਲ ਅਕਾਉਂਟ ‘ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਜਿਸ ‘ਚ ਲਿਖਿਆ ‘ ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਨੇ ਹਾਂ।ਸਾਨੂੰ ਮਾਨਯੋਗ ਕੋਰਟ ਦੀ ਨਿਆਂ ਪ੍ਰਣਾਲੀ ‘ਤੇ ਭਰੋਸਾ ਹੈ।
ਅੱਜ ਕੋਰਟ ਦੇ ਹੁਕਮਾਂ ਤਹਿਤ ਸਿਮਰਜੀਤ ਸਿੰਘ ਬੈਂਸ ਵਲੋਂ ਲੁਧਿਆਣਾ ਕੋਰਟ ‘ਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।
ਦੱਸ ਦੇਈਏ ਕਿ ਇਕ ਔਰਤ ਨੇ ਸਿਮਰਜੀਤ ਸਿੰਘ ਬੈਂਸ ਅਤੇ ਹੋਰ ’ਤੇ ਸਮੂਹਿਕ ਜਬਰ-ਜ਼ਿਨਾਹ ਅਤੇ ਪ੍ਰਤਾੜਿਤ ਕੀਤੇ ਜਾਣ ਦੇ ਦੋਸ਼ ਲਗਾਏ ਸਨ। ਪੁਲਸ ਨੇ 5 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ।
ਬਲਾਤਕਾਰ ਦੇ ਕੇਸ ਵਿੱਚ ਭਗੌੜੇ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਮੁਲਜ਼ਮ ਬੈਂਸ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀਆਂ ਸਨ।
ਬੈਂਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਬੈਂਸ ਕੋਲ ਬਚਣ ਜਾਂ ਆਤਮ ਸਮਰਪਣ ਕਰਨ ਦੇ ਦੋ ਹੀ ਰਸਤੇ ਬਚੇ ਸਨ। ਹੁਣ ਲੁਧਿਆਣਾ ਪੁਲਿਸ ਬੈਂਸ ਦਾ ਰਿਮਾਂਡ ਲੈਣ ਲਈ ਅਦਾਲਤ ਪਹੁੰਚ ਰਹੀ ਹੈ। ਰਿਮਾਂਡ ਲੈ ਕੇ ਬੈਂਸ ਤੋਂ ਬਲਾਤਕਾਰ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।