ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਥਾਣੇ ਵਿੱਚ ਪੇਸ਼ ਹੋਵੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਦੇ ਨਾਲ ਹੋਣਗੇ। ਨਵਜੋਤ ਸਿੱਧੂ ਨੇ ਵੀ ਨਾਲ ਜਾਣ ਦਾ ਐਲਾਨ ਕੀਤਾ ਸੀ।
ਅਲਕਾ ਲਾਂਬਾ ‘ਤੇ ਦਰਜ ਕੇਸ ਨੂੰ ਲੈ ਕੇ ਯੂਥ ਕਾਂਗਰਸ ਰੋਪੜ ‘ਚ ਵੀ ਪ੍ਰਦਰਸ਼ਨ ਕਰੇਗੀ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਸੁਣਾਏਗੀ।
ਕਾਂਗਰਸ ਨੇਤਾ ਅਲਕਾ ਲਾਂਬਾ ਨੇ ਕਿਹਾ ਕਿ ਬਦਲਾਅ ਦੀ ਗੱਲ ਕਰਨ ਵਾਲੀ ਪਾਰਟੀ ਬਦਲੇ ‘ਤੇ ਉਤਰ ਆਈ ਹੈ।ਉਨ੍ਹਾਂ ਨੇ 26 ਅਪ੍ਰੈਲ ਦਾ ਸਮਾਂ ਦਿੱਤਾ ਗਿਆ ਤਾਂ ਉਹ 25 ਨੂੰ ਹੀ ਪੰਜਾਬ ਆ ਗਈ।ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਗਿਆ ਕਿ 27 ਅਪ੍ਰੈਲ ਨੂੰ ਆਉਣਾ।ਉਹ ਰੋਪੜ ਥਾਣੇ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਬੇਟੀ ਨੂੰ ਪੰਜਾਬ ਖਿੱਚ ਲਿਆਈ, ਪਰ ਮੈਂ ਡਰਨ ਵਾਲੀ ਨਹੀਂ ਹਾਂ।ਕਾਨੂੰਨ ਦਾ ਸਨਮਾਨ ਕਰਦੀ ਹਾਂ, ਮੇਰੀ ਲੜਾਈ ਜਾਰੀ ਰਹੇਗੀ।