ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਸੁਪਰੀਮ ਕੋਰਟ ਵਲੋਂ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।ਇਲਾਹਾਬਾਦ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।
ਚੀਫ਼ ਜਸਟਿਸ਼ ਐਨਵੀ ਰਮਨਾ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।
ਲਖੀਮਪੁਰ ਖੀਰੀ ਮਾਮਲੇ ‘ਚ ਪ੍ਰਭਾਵਿਤ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਹਾਈਕੋਰਟ ਵਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਸੁਪਰੀਮ ‘ਚ ਚੁਣੌਤੀ ਦਿੱਤੀ ਸੀ।ਬੈਂਚ ਨੇ 4 ਅਪ੍ਰੈਲ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ਵਿੱਚੋਂ ਚਾਰ ਦੀ ਇੱਕ SUV ਦੀ ਟੱਕਰ ਨਾਲ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ।