ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਦੇ ਮੁਖ ਆਰੋਪੀ ਅਤੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।ਡੇਂਗੂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਜਾਂਚ ਕਮੇਟੀ ਨੇ ਪੁਲਿਸ ਕਸਟਡੀ ਰਿਮਾਂਡ ਤੇ ਆਸ਼ੀਸ਼ ਮਿਸ਼ਰਾ ਨੂੰ ਵਾਪਸ ਜੇਲ ਭੇਜ ਦਿੱਤਾ ਹੈ।
ਆਸ਼ੀਸ਼ ਮਿਸ਼ਰਾ ਲ਼ਖੀਮਪੁਰ ਜੇਲ ‘ਚ ਬੰਦ ਹੈ।ਜ਼ਿਲ੍ਹਾ ਅਦਾਲਤ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਸਮੇਤ ਚਾਰ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਸੀ।ਸਾਰਿਆਂ ਦੀ ਹਿਰਾਸਤ ਅੱਜ ਸ਼ਾਮ 5 ਵਜੇ ਖਤਮ ਹੋਵੇਗੀ।ਆਸ਼ੀਸ਼ ਨੂੰ ਪਿਛਲੀ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੁਨੀਆ ਇਲਾਕੇ ‘ਚ ਤਿੰਨ ਅਕਤੂਬਰ ਨੂੰ ਹੋਈ ਹਿੰਸਾ ‘ਚ ਚਾਰ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਸੀ।ਇਸ ਮਾਮਲੇ ‘ਚ ਹੁਣ ਤਕ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।