ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਾਂਗਰਸ ਲਗਾਤਾਰ ਕੇਂਦਰ ਅਤੇ ਸੂਬਾ ਸਰਕਾਰ ‘ਤੇ ਹਮਲਾਵਰ ਹੈ।ਇਸ ਦੇ ਵਿਰੋਧ ‘ਚ ਕਾਂਗਰਸ ਪਾਰਟੀ ਵਲੋਂ ਅੱਜ ਦੇਸ਼ ਭਰ ‘ਚ ਇਸ ਮਾਮਲੇ ‘ਚ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਹੋਏ ‘ਮੌਨ ਵਰਤ’ ਰੱਖਿਆ ਹੈ।
ਇਸਦੇ ਚਲਦਿਆਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਗਾਂਧੀ ਜੀ ਦੀ ਮੂਰਤੀ ਦੇ ਸਾਹਮਣੇ ਤਿੰਨ ਘੰਟੇ ਦੇ ਲਈ ਮੌਨ ਵਰਤ ਰੱਖਿਆ।ਕਾਂਗਰਸ ਦੀ ਮੰਗ ਹੈ ਕਿ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਮੰਤਰੀ ਅਸਤੀਫਾ ਦੇਣ।