ਲਖੀਮਪੁਰ ਖੀਰੀ ‘ਚ ਹੋਈ ਘਟਨਾ ‘ਚ ਮੁੱਖੀ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।ਹਾਲਾਂਕਿ ਪੁਲਿਸ ਨੇ 14 ਦਿਨ ਦੀ ਰਿਮਾਂਡ ਮੰਗੀ ਸੀ।12 ਤੋਂ 15 ਅਕਤੂਬਰ ਤੱਕ ਆਸ਼ੀਸ਼ ਮਿਸ਼ਰਾ ਪੁਲਿਸ ਰਿਮਾਂਡ ‘ਤੇ ਰਹੇਗਾ।
ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਲਖੀਮਪੁਰ ਖੀਰੀ ‘ਚ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਤਾਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ।ਜਿਸ ‘ਚ 4 ਕਿਸਾਨ ਸ਼ਹੀਦ ਹੋ ਗਏ ਸਨ।ਅਜੇ ਤੱਕ ਪੀੜਤ ਪਰਿਵਾਰਾਂ ਨੂੰ ਕੋਈ ਨਿਆਂ ਨਹੀਂ ਮਿਲਿਆ।ਸ਼ਨੀਵਾਰ ਦੇਰ ਰਾਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਪਰ ਅੱਜ ਉਸ ਨੂੰ 3 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਦੇਖਣਾ ਇਹ ਹੋਵੇਗਾ ਕਿ ਆਸ਼ੀਸ਼ ਮਿਸ਼ਰਾ ਨੂੰ ਸਜ਼ਾ ਮਿਲੇਗੀ।ਪੀੜਤ ਪਰਿਵਾਰਾਂ ਤੇ ਸ਼ਹੀਦ ਕਿਸਾਨਾਂ ਨੂੰ ਨਿਆਂ ਮਿਲੇਗਾ।