ਹਾਈ ਕੋਰਟ ਦੀ ਲਖਨਊ ਬੈਂਚ ਨੇ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਸ ਕਾਰਨ ਲਖੀਮਪੁਰ ਖੀਰੀ ‘ਚ ਕਿਸਾਨਾਂ ਨਾਲ ਹੋਈ ਹਿੰਸਾ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਜਲਦ ਹੀ ਜੇਲ ਤੋਂ ਰਿਹਾਅ ਹੋਵੇਗਾ। ਆਸ਼ੀਸ਼ ਮਿਸ਼ਰਾ ‘ਤੇ ਲਖੀਮਪੁਰ ਖੀਰੀ ਜ਼ਿਲੇ ਦੇ ਤਿਕੋਨੀਆ ਪਿੰਡ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਜੀਪ ਨਾਲ ਦਰੜਣ ਦਾ ਮੁਲਜ਼ਮ ਹੈ।
ਲਖੀਮਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀ ਹੈ। ਵਿਰੋਧੀ ਧਿਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਵੀ ਮੰਗ ਕਰ ਰਹੀ ਹੈ ਪਰ ਹੁਣ ਚੋਣਾਂ ਦੇ ਵਿਚਕਾਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ।