ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰੀ ਬਹੁਮਤ ਨਾਲ ‘ਆਪ’ ਦੀ ਸਰਕਾਰ ਸੱਤਾ ‘ਚ ਆਈ ਹੈ।ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਦੇ ਨਾਮ ਪੰਜਾਬ ਦੀ ਜਨਤਾ ਨੇ ਫਤਵਾ ਦਿੱਤਾ।ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ‘ਚ ਹਨ।
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹਾ ਦੇ ਦੌਰੇ ‘ਤੇ ਸਨ ਜਿੱਥੇ ਉਨ੍ਹਾਂ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਗਏ ਨਰਮੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਚੈੱਕ ਵੰਡੇ।ਦੱਸਣਯੋਗ ਹੈ ਕਿ ਪੰਜਾਬ ‘ਚ ਪਿਛਲੇ ਸਾਲਾਂ ਤੋਂ ਹਰ ਇੱਕ ਮਹਿਕਮੇ ਵਲੋਂ ਧਰਨੇ ਲਗਾਏ ਜਾ ਰਹੇ ਹਨ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਇਸੇ ਮੁੱਦੇ ‘ਤੇ ਵੱਖ ਵੱਖ ਯੂਨੀਅਨਾਂ ਨਾਲ ਮੀਟਿੰਗ ਕਰਨਗੇ।ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਖ-ਵੱਖ ਜਥੇਬੰਦੀਆਂ ਨੂੰ ਘਰੇ ਬੈਠਕ ਲਈ ਬੁਲਾਇਆ।ਜਿਨ੍ਹਾਂ ‘ਚ ਪਾਵਰਕਾਮ ਆਊਟਸੋਰਸ ਤੇ ਟਰਾਂਸਕੋ ਠੇਕਾ ਮੁਲਾਜ਼ਮ, ਬੀਐੱਡ ਟੈੱਟ ਤੇ ਈਟੀਟੀ ਪਾਸ ਕੱਚੇ ਮੁਲਾਜ਼ਮਾਂ ਸ਼ਾਮਿਲ ਹਨ ਨਾਲ ਮੁਲਾਕਾਤ ਕਰਨਗੇ।