ਬੀਤੇ ਦਿਨੀ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਸੀ ਜਿਸ ‘ਚ ਕਲਾਕਾਰ ‘ਤੇ ਪਤਨੀ ਦੀ ਕੁੱਟਮਾਰ ਦੇ ਇਲਜ਼ਾਮ ਲੱਗ ਰਹੇ ਹਨ। ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫ਼ਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।