ਮੀਡੀਆ ਰਿਪੋਰਟਾਂ ਮੁਤਾਬਕਾਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲਾਰੇਂਸ ਬਿਸ਼ਨੋਈ ਨੇ ਸਿੱਧੂ ਕਤਲ ਮਾਮਲੇ ‘ਚ ਵੱਡਾ ਖੁਲਾਸਾ ਕੀਤਾ ਹੈ।
ਲਾਰੇਂਸ ਬਿਸ਼ਨੋਈ ਨੇ ਪੁਲਿਸ ਨੂੰ ਕਿਹਾ ਕਿ ‘ਕਤਲ ‘ਚ ਮੇਰਾ ਕੋਈ ਰੋਲ ਨਹੀਂ ਹੈ।ਲਾਰੇਂਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਦੀ ਮੈਨੂੰ ਕੋਈ ਜਾਣਕਾਰੀ ਨਹੀਂ ਹੈ।ਮੈਂ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਕੋਈ ਵੀ ਪੋਸਟ ਸੋਸ਼ਲ਼ ਮੀਡੀਆ ‘ਤੇ ਸਾਂਝੀ ਨਹੀਂ ਕੀਤੀ।ਉਸ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪੈ ਰਹੀਆਂ ਪੋਸਟਾਂ ਨਾਲ ਮੇਰਾ ਕੋਈ ਲੈਣ ਦੇਣ ਨਹੀਂ ਹੈ।
ਲਾਰੇਂਸ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕਤਲ ਹੋਇਆ ਹੈ।ਪੁਲਿਸ ਮੁਤਾਬਕ ਲਾਰੇਸ਼ ਸਿੱਧੂ ਦੇ ਕਤਲ ਨੂੰ ਲੈ ਕੇ ਸਹਿਯੋਗ ਨਹੀਂ ਕਰ ਰਿਹਾ।ਦੱਸ ਦੇਈਏ ਕਿ ਸਿੱਧੂ ਕਤਲ ਮਾਮਲੇ ‘ਚ ਜੇਲ੍ਹ ‘ਚ ਬੰਦ 3 ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਗੈਂਗਸਟਰ ਲਾਰੇਂਸ਼ ਬਿਸ਼ਨੋਈ, ਸ਼ਾਹਰੁਖ ਤੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਹੋ ਰਹੀ ਹੈ।