ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਪੁਲਿਸ ਨੇ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਸਿਮਰਜੀਤ ਬੈਂਸ, ਉਸਦੇ ਬੇਟੇ ਸਮੇਤ 28 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ‘ਚ ਕਾਂਗਰਸ ਅਤੇ ਲੋਕ ਇਨਸਾਫ ਪਾਰਟੀ ਦੇ ਸਮਰਥਕਾਂ ‘ਚ ਝੜਪ ਹੋ ਗਈ ਸੀ, ਜਿਸ ‘ਚ ਦੋਹਾਂ ਧੜਿਆਂ ਵਿਚਾਲੇ ਪਥਰਾਅ ਅਤੇ ਗੋਲੀਬਾਰੀ ਵੀ ਹੋਈ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਸਿਮਰਜੀਤ ਬੈਂਸ ਖਿਲਾਫ ਧਾਰਾ 307 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਜਿਸ ਤੋਂ ਬਾਅਦ ਬੈਂਸ ਫ਼ਰਾਰ ਸੀ ਪਰ ਹੁਣ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।