ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਆਤਮਾ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਅਦਾਲਤ ਨੇ ਬਲਾਤਕਾਰ ਮਾਮਲੇ ‘ਚ ਬੈਂਸ ਖ਼ਿਲਾਫ਼ ਭਗੌੜਾ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ 28 ਜਨਵਰੀ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਿੱਚ ਹੋਵੇਗੀ।
ਦੱਸ ਦੇਈਏ ਕਿ ਬੈਂਸ ‘ਤੇ 44 ਸਾਲਾ ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਅਦਾਲਤ ਦੇ ਹੁਕਮ ‘ਤੇ ਜੁਲਾਈ 2021 ‘ਚ ਇਸ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।