ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ‘ਸਜ਼ਾ ਪੂਰੀ ਕਰਨ ਚੁੱਕੇ ਕਈ ਸਿੱਖ ਕੈਦੀਆਂ ਦੇ ਜੇਲ੍ਹ ’ਚ ਬੰਦ ਹੋਣ’ ਦਾ ਮੁੱਦਾ ਸੋਮਵਾਰ ਯਾਨੀ ਕਿ ਅੱਜ ਲੋਕ ਸਭਾ ’ਚ ਚੁੱਕਿਆ।
ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰੋਫੈਸਰ ਦੇਵੇਂਦਰ ਪਾਲ ਸਿੰਘ ਭੁੱਲਰ ਸਮੇਤ ਜੇਲ੍ਹ ’ਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਯਕੀਨੀ ਕੀਤੀ ਜਾਵੇ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਨੇ ਸਦਨ ’ਚ ਸਿਫ਼ਰਕਾਲ ਦੌਰਾਨ ਇਹ ਮੁੱਦਾ ਚੁੱਕਿਆ।