ਰਾਜ ਸਭਾ ਤੋਂ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ 2.38 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਵਿਰੋਧੀ ਧਿਰ ਲਗਾਤਾਰ ਰਾਜ ਸਭਾ ‘ਚ ਵੀ ਇਸ ਬਿੱਲ ‘ਤੇ ਚਰਚਾ ਦੀ ਮੰਗ ਕਰ ਰਹੀ ਸੀ।
ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਨੂੰ ਪਹਿਲਾਂ ਲੋਕ ਸਭਾ ਅਤੇ ਫਿਰ ਰਾਜ ਸਭਾ ਤੋਂ ਪਾਸ ਕਰਨ ਤੋਂ ਬਾਅਦ ਹੁਣ ਇਸ ਨੂੰ ਰਾਸ਼ਟਰਪਤੀ ਕੋਲ ਦਸਤਖਤ ਲਈ ਭੇਜਿਆ ਜਾਵੇਗਾ। ਤਿੰਨੋਂ ਖੇਤੀ ਕਾਨੂੰਨ ਰਾਸ਼ਟਰਪਤੀ ਦੇ ਦਸਤਖਤ ਨਾਲ ਰੱਦ ਕਰ ਦਿੱਤੇ ਜਾਣਗੇ।