ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਦੇ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੇ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਦੇਸ਼ ਦਿੱਤਾ ਅਤੇ ਲੜਕੀਆਂ ਦੇ ਲਈ ਵੀ ਐਲਾਨ ਕੀਤਾ | ਪੀਐਮ ਮੋਦੀ ਨੇ ਦੱਸਿਆ ਕਿ ਅੱਜ ਮੈਂ ਇਕ ਖੁਸ਼ੀ ਦੇਸ਼ਵਾਸੀਆਂ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਲੱਖਾਂ ਬੇਟੀਆਂ ਦੇ ਸੰਦੇਸ਼ ਮਿਲਦੇ ਸਨ ਕਿ ਉਹ ਵੀ ਸੈਨਿਕ ਸਕੂਲ ‘ਚ ਪੜ੍ਹਨਾ ਚਾਹੁੰਦੀਆਂ ਹਨ। ਉਨ੍ਹਾਂ ਲਈ ਵੀ ਸੈਨਿਕ ਸਕੂਲਾਂ ਦੇ ਦਰਵਾਜ਼ੇ ਖੋਲ੍ਹੇ ਜਾਣ। ਦੋ-ਢਾਈ ਸਾਲ ਪਹਿਲਾਂ ਮਿਜ਼ੋਰਮ ਦੇ ਸੈਨਿਕ ਸਕੂਲ ‘ਚ ਪਹਿਲੀ ਵਾਰ ਬੇਟੀਆਂ ਨੂੰ ਦਾਖਲਾ ਦੇਣ ਦਾ ਪ੍ਰਯੋਗ ਕੀਤਾ ਗਿਆ ਸੀ। ਹੁਣ ਸਰਕਾਰ ਨੇ ਤੈਅ ਕੀਤਾ ਹੈ ਕਿ ਦੇਸ਼ ਦੇ ਸਾਰੇ ਸੈਨਿਕ ਸਕੂਲਾਂ ਨੂੰ ਦੇਸ਼ ਦੀਆਂ ਬੇਟੀਆਂ ਲਈ ਵੀ ਖੋਲ੍ਹ ਦਿੱਤਾ ਜਾਵੇਗਾ।