ਲਵਪ੍ਰੀਤ ਮੌਤ ਦੇ ਕੇਸ ਵਿਚ ਇਨਸਾਫ ਪ੍ਰਾਪਤ ਲੈਣ ਲਈ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਬਰਨਾਲਾ ਚੰਡੀਗੜ੍ਹ ਰੋਡ ਨੂੰ ਸਵੇਰ ਤੋਂ ਹੀ ਜਾਮ ਕੀਤਾ ਹੋਇਆ ਸੀ। ਪਿੰਡ ਵਾਸੀਆਂ ਅਤੇ ਸੰਸਥਾਵਾਂ ਨੇ ਮਿਲ ਕੇ ਲਵਪ੍ਰੀਤ ਇਨਸਾਫ ਕਮੇਟੀ ਬਣਾਈ ਅਤੇ ਕਿਹਾ ਕੇ ਇਨਸਾਫ ਮਿਲਣ ਤੱਕ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਧਰਨੇ ‘ਚ ਲੱਖਾ ਸਿਧਾਣਾ ਵੀ ਸ਼ਾਮਲ ਹੋਏ। ਲੱਖਾ ਸਿਧਾਣਾ ਨੇ ਕਿਹਾ ਕਿ ਉਹ ਉਦੋਂ ਤੱਕ ਪਰਿਵਾਰ ਦਾ ਸਮਰਥਨ ਕਰਨਗੇ ਜਦੋਂ ਤੱਕ ਇਨਸਾਫ ਨਹੀਂ ਹੋ ਜਾਂਦਾ।
ਇਸ ਮੌਕੇ ਐਕਸ਼ਨ ਕਮੇਟੀ ਦੇ ਮੈਂਬਰ ਸਿਕੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਸ਼ਾਮਲ ਕੀਤੇ ਗਏ ਹਨ। ਜੋ ਲਵਪ੍ਰੀਤ ਦੇ ਪਰਿਵਾਰ ਲਈ ਇਨਸਾਫ ਲਈ ਲੜਨਗੇ। ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਦਿਨ ਰਾਤ ਜਾਰੀ ਰਹੇਗਾ। ਜਿੰਨਾ ਚਿਰ ਲਵਪ੍ਰੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖਿਲਾਫ ਖੁਦਕੁਸ਼ੀ ਕਰਨ ਦੇ ਦੋਸ਼ ਧਾਰਾ 306 ਅਧੀਨ ਦਰਜ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।
ਦੂਜੇ ਪਾਸੇ ਲੱਖਾ ਸਿਧਾਨਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ 40 ਦਿਨ ਬੀਤ ਜਾਣ ਦੇ ਬਾਅਦ ਵੀ ਲਵਪ੍ਰੀਤ ਦੇ ਪਰਿਵਾਰ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖ਼ਿਲਾਫ਼ ਖ਼ੁਦਕੁਸ਼ੀ ਦੇ ਦੋਸ਼ ਹੇਠ ਧਾਰਾ 306 ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਜਿੰਨਾ ਚਿਰ 306 ਬਨਾਮ ਬੇਅੰਤ ਕੌਰ ਅਧੀਨ ਧਾਰਾ ਦਾ ਵਾਧਾ ਨਹੀਂ ਕੀਤਾ ਜਾਂਦਾ, ਉਹ ਸੰਘਰਸ਼ ਲੜਨਗੇ ਅਤੇ ਲਵਪ੍ਰੀਤ ਦੇ ਪਰਿਵਾਰ ਦਾ ਸਮਰਥਨ ਕਰਨਗੇ।