ਕਿਸਾਨਾਂ ਅਤੇ ਵਪਾਰੀਆਂ ਨੇ ਵੱਡੇ ਪੱਧਰ ‘ਤੇ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ।ਬੀਤੇ ਦਿਨੀਂ ਗੁਰਨਾਮ ਸਿੰਘ ਚੜੂਨੀ ਨੇ 117 ਸੀਟਾਂ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਸੀ।ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਅਸੀਂ ਕਿਸਾਨ ਖੁਦ ਸਿਆਸਤ ‘ਚ ਨਹੀਂ ਆਉਂਦੇ ਇਨ੍ਹਾਂ ਲੀਡਰਾਂ ਨੇ ਕਾਰਪੋਰੇਟ ਘਰਾਣਿਆਂ ਹੱਥੋਂ ਸਾਡੀ ਖੇਤੀ ਦਾ ਘਾਣ ਕਰਾਉਣਾ ਕਿਸਾਨਾਂ ਤੋਂ ਉਨਾਂ੍ਹ ਦੀਆਂ ਜ਼ਮੀਨਾਂ ਖੋਹਣੀਆਂ ਹਨ।ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਵਪਾਰੀਆਂ ਦੇ ਵੱਡੇ ਇਕੱਠ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ।ਪਾਰਟੀ ਨੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੂੰ ਸਮਰਥਨ ਦਿੱਤਾ ਹੈ।ਬੁਲਾਰਿਆਂ ਦਾ ਕਹਿਣਾ ਹੈ ਕਿ ਪੰਜਾਬ ਮਿਸ਼ਨ 2022 ਤਹਿਤ ਚੜੂਨੀ ਵਪਾਰੀਆਂ ਦੀ ਅਗਵਾਈ ਕਰਨਗੇ।
ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਦੇ ਵਪਾਰੀਆਂ ਵੱਲੋਂ ਇਕਜੁੱਟ ਹੋ ਕੇ ਬੀਏਪੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਤਰੁਨ ਬਾਵਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਵਪਾਰੀ ਇਕੱਠੇ ਹੋਏ। ਮਿਸ਼ਨ ਪੰਜਾਬ 2022 ਤਹਿਤ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ।
ਪਾਰਟੀ ਪ੍ਰਧਾਨ ਨੇ ਕਿਹਾ ਕਿ ਪਾਰਟੀ 117 ਸੀਟਾਂ ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਪੰਜਾਬ ਵਿਧਾਨ ਸਭਾ ਦਾ ਮੋਰਚਾ ਫਤਹਿ ਕਰਨ ਤੋਂ ਬਾਅਦ ਫਿਰ ਮਿਸ਼ਨ 2024 ਉਪਰ ਉਨ੍ਹਾਂ ਦੀ ਨਜ਼ਰ ਹੋਵੇਗੀ। ਵਪਾਰੀਆਂ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੂੰ ਆਪਣਾ ਸਮਰਥਨ ਦਿੱਤਾ ਤੇ ਕਿਹਾ ਕਿ ਉਹ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਅੰਦਰ ਇਹ ਮਿਸ਼ਨ ਫਤਿਹ ਕਰਨਗੇ।
ਇਸ ਦੌਰਾਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਸਸਪੈਂਡ ਹੋਣ ਬਾਰੇ ਕਿਹਾ ਕਿ ਕਾਫੀ ਦਿਨ ਪਹਿਲਾਂ ਉਨ੍ਹਾਂ ਤੇ ਹੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦਾ ਮਨੋਰਥ ਇੱਕੋ ਹੀ ਹੈ ਪਰ ਵਿਚਾਰਧਾਰਾ ਵਿੱਚ ਜ਼ਰੂਰ ਅੰਤਰ ਹੋ ਸਕਦਾ ਹੈ। ਚੜੂਨੀ ਨੇ ਸਾਫ ਕਿਹਾ ਕਿ ਸਿਰਫ ਅੰਦੋਲਨ ਕਰਨ ਨਾਲ ਕੁਝ ਨਹੀਂ ਹੋਵੇਗਾ। ਜੇਕਰ ਅੰਦੋਲਨ ਸਫਲ ਵੀ ਹੋ ਜਾਂਦਾ ਹੈ ਤਾਂ ਵੀ ਕਿਸਾਨਾਂ ਦਾ ਇਹੀ ਹਾਲ ਰਹੇਗਾ ਕਿਉਂਕਿ ਕਾਲੇ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਵੀ ਕਿਸਾਨ ਖੁਦਕੁਸ਼ੀਆਂ ਕਰਦੇ ਸਨ।